ਚੋਣ ਗਠਿਤ ਕੀਤੀਆਂ ਟੀਮਾਂ ਆਪਣੇ-ਆਪਣੇ ਕੰਮਾਂ ਦਾ ਪੂਰਵ ਅਭਿਆਸ ਯਕੀਨੀ ਬਣਾਉਣ : ਸ਼ਰਮਾ

Mansa Punjab
1ਮਾਨਸਾ, 21 ਦਸੰਬਰ (ਅਮਰਜੀਤ ਮਾਖਾ) : ਵਿਧਾਨ ਸਭਾ ਚੋਣਾਂ 2017  ਦੇ ਮੱਦੇਨਜ਼ਰ ਅੱਜ ਸਥਾਨਕ ਬੱਚਤ ਭਵਨ ਮਾਨਸਾ ਵਿਖੇ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ (ਆਈ.ਏ.ਐਸ.) ਦੀ ਪ੍ਰਧਾਨਗੀ ਹੇਠ ਪੁਲਿਸ ਅਤੇ ਸਿਵਲ ਪ੍ਰਸ਼ਾਸ਼ਨ ਦੀ ਜੁਆਇੰਟ ਮੀਟਿੰਗ ਰੱਖੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੋਣਾਂ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਵਿਚ ਆਪਸੀ ਤਾਲਮੇਲ ਬਹੁਤ ਜ਼ਰੂਰੀ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਇਸ ਲਈ ਗਠਿਤ ਕੀਤੀਆਂ ਟੀਮਾਂ ਚੋਣਾਂ ਤੋਂ ਪਹਿਲਾਂ ਆਪਣੇ-ਆਪਣੇ ਕੰਮਾਂ ਪ੍ਰਤੀ ਪੂਰਵ ਅਭਿਆਸ ਜ਼ਰੂਰ ਕਰ ਲੈਣ, ਤਾਂ ਜੋ ਮੌਕੇ ‘ਤੇ ਕਿਸੇ ਵੀ ਕਿਸਮ ਦੀ ਅਣਗਹਿਲੀ ਜਾਂ ਲਾਪ੍ਰਵਾਹੀ ਦੀ ਸੰਭਾਵਨਾ ਨਾ ਰਹੇ।
ਐਸ.ਐਸ.ਪੀ. ਮਾਨਸਾ ਸ਼੍ਰੀ ਮੁਖਵਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਚੋਣਾਂ ਦੌਰਾਨ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਦੀ ਜੁਆਇੰਟ ਡਿਊਟੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਨਿਰਪੱਖ ਅਤੇ ਸ਼ਾਂਤੀ ਪੂਰਵਕ ਚੋਣਾਂ ਕਰਵਾਉਣ ਲਈ ਅਧਿਕਾਰੀ ਹਰੇਕ ਪਹਿਲੂ ‘ਤੇ ਇਕ ਦੂਜੇ ਨਾਲ ਰਾਬਤਾ ਕਾਇਮ ਰੱਖਣ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਪੂਰੀ ਚੌਕਸੀ ਅਤੇ ਮੂਸਤੈਦੀ ਨਾਲ ਆਪਣੀ ਡਿਊਟੀ ਕੀਤੀ ਜਾਵੇ ਅਤੇ ਕਿਸੇ ਵੀ ਕਿਸਮ ਦੀ ਦਿੱਕਤ ਆਉਣ ‘ਤੇ ਤੁਰੰਤ ਆਪਣੇ ਸੀਨੀਅਰ ਅਧਿਕਾਰੀ ਨਾਲ ਤਾਲਮੇਲ ਕਾਇਮ ਕੀਤਾ ਜਾਵੇ।
ਮੀਟਿੰਗ ਦੌਰਾਨ ਵੀ.ਐਸ.ਟੀ. (ਵੀਡੀਓਗ੍ਰਾਫ਼ੀ ਸਰਵੀਲੈਂਸ ਟੀਮ), ਐਸ.ਐਸ.ਟੀ. (ਸਟੈਟਿਕ ਸਰਵੀਲੈਂਸ ਟੀਮ) ਅਤੇ ਫਲਾਇੰਗ ਸਕਵਾਇਡ ਟੀਮਾਂ ਨੂੰ ਵੀ ਉਨ੍ਹਾਂ ਦੇ ਕੰਮਾਂ ਪ੍ਰਤੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਮਾਡਲ ਕੋਡ ਆਫ਼ ਕੰਡਕਟ ਦੀ ਉਲੰਘਣਾਂ ਕਰਨ ‘ਤੇ ਐਕਟਾਂ ਅਧੀਨ ਜੋ ਧਰਾਵਾਂ ਲਗਦੀਆਂ ਹਨ, ਸਬੰਧੀ ਵੀ ਟੀਮਾਂ ਨੂੰ ਚਾਨਣਾ ਪਾਇਆ ਗਿਆ।
ਇਸ ਮੌਕੇ ਐਸ.ਪੀ. (ਡੀ) ਸ਼੍ਰੀ ਨਰਿੰਦਰ ਪਾਲ ਸਿੰਘ ਵੜਿੰਗ, ਐਸ.ਡੀ.ਐਮ. ਬੁਢਲਾਡਾ ਸ਼੍ਰੀ ਨਿਤਿਸ਼ ਸਿੰਗਲਾ, ਐਸ.ਡੀ.ਐਮ. ਮਾਨਸਾ ਸ਼੍ਰੀ ਕਾਲਾ ਰਾਮ ਕਾਂਸਲ, ਐਸ.ਡੀ.ਐਮ. ਸਰਦੂਲਗੜ੍ਹ ਮੈਡਮ ਪੂਨਮ ਸਿੰਘ, ਡੀ.ਐਸ.ਪੀ. ਸ਼੍ਰੀ ਬਹਾਦਰ ਸਿੰਘ ਰਾਓ, ਡੀ.ਐਸ.ਪੀ. ਸ਼੍ਰੀ ਜਸਮੀਤ ਸਿੰਘ, ਡੀ.ਐਸ.ਪੀ. ਸ਼੍ਰੀ ਨਰਿੰਦਰ ਸਿੰਘ, ਡੀ.ਐਸ.ਪੀ. ਸ਼੍ਰੀ ਬਲਵਿੰਦਰ ਸਿੰਘ, ਡੀ.ਐਸ.ਪੀ. ਸ਼੍ਰੀ ਗੁਰਪ੍ਰੀਤ ਸਿੰਘ, ਨੋਡਲ ਅਫ਼ਸਰ-ਕਮ-ਆਬਕਾਰੀ ਤੇ ਕਰ ਅਫ਼ਸਰ ਸ਼੍ਰੀ ਹਿੱਤੇਸ਼ਵੀਰ ਗੁਪਤਾ, ਡਰੱਗ ਇੰਸਪੈਕਟਰ ਸ਼੍ਰੀ ਗੁਣਦੀਪ ਬਾਂਸਲ, ਤਹਿਸੀਲਦਾਰ ਚੋਣਾਂ ਸ਼੍ਰੀ ਭਾਰਤ ਭੂਸ਼ਨ, ਇੰਸਪੈਕਟਰ ਨਾਰਕੋਟਿਕਸ ਵਿਭਾਗ ਚੰਡੀਗੜ੍ਹ ਸ਼੍ਰੀ ਸੰਜੇ ਆਚਾਰਿਆ ਤੋਂ ਇਲਾਵਾ ਹੋਰ ਸਬੰਧਿਤ ਅਧਿਕਾਰੀ ਮੌਜੂਦ ਸਨ।

Leave a Reply