ਪਾਕਿਸਤਾਨ ਤੋਂ ਸਿੱਖਾਂ ਲਈ ਵੱਡੀ ਖੁਸ਼ਖਬਰੀ !

India Most View

ਪਾਕਿਸਤਾਨ ਤੋਂ ਸਿੱਖਾਂ ਲਈ ਵੱਡੀ ਖੁਸ਼ਖਬਰੀ ਆਈ ਹੈ। ਪਾਕਿਸਤਾਨ ਨੇ ਨੌਂ ਨਵੰਬਰ ਤੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਖੋਲ੍ਹਣ ਦਾ ਐਲਾਨ ਕੀਤਾ ਹੈ। ਕਰਤਾਰਪੁਰ ਲਾਂਘੇ ਦਾ ਕੰਮ ਦੇਖ ਰਹੇ ਪਾਕਿ ਸੀਨੀਅਰ ਅਧਿਕਾਰੀ ਨੇ ਇਸ ਦੀ ਪੁਸ਼ਟੀ ਕੀਤੀ ਹੈ। ਪ੍ਰਾਜੈਕਟ ਡਾਇਰੈਕਟਰ ਅਤੀਫ ਮਾਜਿਦ ਨੇ ਪਾਕਿਸਤਾਨੀ ਤੇ ਵਿਦੇਸ਼ੀ ਪੱਤਰਕਾਰਾਂ ਦੇ ਤਜਵੀਜ਼ਤ ਕਰਤਾਰਪੁਰ ਲਾਂਘੇ ਦੇ ਦੌਰੇ ਦੌਰਾਨ ਨਾਰੋਵਾਲ ਵਿੱਚ ਇਹ ਐਲਾਨ ਕੀਤਾ।

ਉਨ੍ਹਾਂ ਕਿਹਾ ਕਿ ਲਾਂਘੇ ਦਾ 86 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ। ਲਾਂਘਾ ਭਾਰਤ ਦੇ ਸਿੱਖ ਸ਼ਰਧਾਲੂਆਂ ਲਈ 9 ਨਵੰਬਰ ਨੂੰ ਖੋਲ੍ਹ ਦਿੱਤਾ ਜਾਵੇਗਾ। ਇਸ ਲਾਂਘੇ ਰਾਹੀਂ ਸ਼ਰਧਾਲੂ ਬਿਨਾਂ ਵੀਜ਼ੇ ਦੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਕਰ ਸਕਣਗੇ।
ਪਾਕਿਸਤਾਨ ਵੱਲੋਂ ਭਾਰਤੀ ਸਰਹੱਦ ਤੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਤੱਕ ਤੇ ਭਾਰਤ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਤੋਂ ਸਰਹੱਦ ਤੱਕ ਲਾਂਘਾ ਬਣਾਇਆ ਜਾ ਰਿਹਾ ਹੈ।

ਦੋਵੇਂ ਮੁਲਕ ਇਸ ਗੱਲ ’ਤੇ ਸਹਿਮਤ ਹੋਏ ਹਨ ਕਿ ਪਾਕਿਸਤਾਨ ਰੋਜ਼ਾਨਾ 5000 ਸਿੱਖ ਸੈਲਾਨੀਆਂ ਨੂੰ ਮੁਲਕ ਵਿੱਚ ਲਾਂਘੇ ਰਾਹੀਂ ਦਾਖਲ ਹੋਣ ਦੀ ਇਜਾਜ਼ਤ ਦੇਵੇਗਾ। ਮਾਜਿਦ ਨੇ ਕਿਹਾ ਕਿ ਭਾਰਤ ਦੇ 5 ਹਜ਼ਾਰ ਸ਼ਰਧਾਲੂਆਂ ਦੀ ਦੇਖਭਾਲ ਲਈ 76 ਇਮੀਗ੍ਰੇਸ਼ਨ ਕਾਊਂਟਰ ਸਥਾਪਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸ਼ੁਰੂਆਤ ਵਿੱਚ ਭਾਰਤ ਤੋਂ 5 ਹਜ਼ਾਰ ਸਿੱਖ ਸ਼ਰਧਾਲੂ ਰੋਜ਼ਾਨਾ ਇੱਥੇ ਆਉਣਗੇ ਤੇ ਮਗਰੋਂ ਗਿਣਤੀ ਨੂੰ 10 ਹਜ਼ਾਰ ਤਕ ਵਧਾਇਆ ਜਾਵੇਗਾ।

ਭਾਰਤ ਵੱਲੋਂ ਕਸ਼ਮੀਰ ਵਿਚੋਂ ਧਾਰਾ 370 ਹਟਾਏ ਜਾਣ ਬਾਅਦ ਤੋਂ ਇੱਕ ਪਾਸੇ ਜਿਥੇ ਭਾਰਤ ਤੇ ਪਾਕਿਸਤਾਨ ਵਿਚਾਲੇ ਤਣਾਅ ਵਧ ਗਿਆ ਹੈ। ਪਾਕਿਸਤਾਨ ਨੇ ਭਾਰਤ ਨਾਲ ਕੂਟਨੀਤਕ ਸਮਝੌਤੇ ਖਤਮ ਕਰਦਿਆਂ ਭਾਰਤੀ ਹਾਈ ਕਮਿਸ਼ਨਰ ਨੂੰ ਮੁਅੱਤਲ ਕਰ ਦਿੱਤਾ ਹੈ। ਉਥੇ ਦੂਜੇ ਪਾਸੇ ਪਾਕਿਸਤਾਨ ਵਾਰ-ਵਾਰ ਕਹਿੰਦਾ ਰਿਹਾ ਹੈ ਕਿ ਭਾਰਤ ਨਾਲ ਮੌਜੂਦਾ ਤਣਾਅ ਦੇ ਬਾਵਜੂਦ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਦਾ ਕੰਮ ਪ੍ਰਭਾਵਿਤ ਨਹੀਂ ਹੋਵੇਗਾ।

Leave a Reply