ਰਾਹੁਲ ਗਾਂਧੀ ਨੇ ਕੀਤਾ ਪੰਜਾਬ ‘ਚ ਕਾਂਗਰਸ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ |

Uncategorized

ਮਜੀਠਾ :  ਸੂਬਾ ਕਾਂਗਰਸ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੋਣਗੇ ਪੰਜਾਬ ‘ਚ ਕਾਂਗਰਸ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ। ਇਸ ਦਾ ਐਲਾਨ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੇ  ਮਿਤੀ 27/01/2017   ਨੂੰ ਮਜੀਠਾ ਹਲਕੇ ‘ਚ ਕਾਂਗਰਸ ਦੀ ਰੈਲੀ ਦੌਰਾਨ ਕੀਤਾ। ਦੱਸਣਯੋਗ ਹੈ ਕਿ ਕਾਂਗਰਸ ਉਪ ਪ੍ਰਧਾਨ ਰਾਹੁਲ ਗਾਂਧੀ ਵਿਧਾਨ ਸਭਾ ਚੋਣਾਂ ਦੇ ਚੱਲਦੇ ਤਿੰਨ ਦਿਨਾਂ ਪੰਜਾਬ ਦੌਰੇ ‘ਤੇ ਆਏ ਹਨ। ਮਜੀਠਾ ਤੋਂ ਬਾਅਦ ਰਾਹੁਲ ਗਾਂਧੀ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੇ ਹਲਕੇ ਜਲਾਲਾਬਾਦ ਅਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਹਲਕੇ ਲੰਬੀ ਵਿਖੇ ਵੀ ਚੋਣ ਪ੍ਰਚਾਰ ਕਰਨਗੇ।  ਇਸ ਮੋਕੇ ਰਾਹੁਲ ਗਾਂਧੀ ਨੇ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ‘ਤੇ ਵੱਡੇ ਸ਼ਬਦੀ ਹਮਲੇ ਕੀਤੇ। Capt-Amarinder-Singh

     (ਮਜੀਠਾ ਤੋਂ ਸਤਨਾਮ ਸੋਹੀ ਦੀ ਰਿਪੋਰਟ) 

Leave a Reply