ਵਿਧਾਨ ਸਭਾ ਚੋਣਾਂ 2017 ਸਬੰਧੀ ਅਧਿਕਾਰੀਆਂ ਨੂੰ ਦਿੱਤੀ ਜਾਣਕਾਰੀ

Mansa Punjab
ਐਮ.ਸੀ.ਸੀ., ਪੋਸਟਲ ਬੈਲੇਟ, ਨੋਮੀਨੇਸ਼ਨ ਅਤੇ ਖਰਚੇ ਦੀ ਮੋਨਿਟਰਿੰਗ ਤੋਂ ਕਰਵਾਇਆ ਜਾਣੂ
1
ਮਾਨਸਾ, 17 ਦਸੰਬਰ (  ਅਮਰਜੀਤ ਮਾਖਾ ) : ਵਿਧਾਨ ਸਭਾ ਚੋਣਾਂ 2017  ਦੇ ਮੱਦੇਨਜ਼ਰ ਅੱਜ ਸਥਾਨਕ ਬੱਚਤ ਭਵਨ ਮਾਨਸਾ ਵਿਖੇ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ (ਆਈ.ਏ.ਐਸ.) ਦੀ ਪ੍ਰਧਾਨਗੀ ਹੇਠ ਇੱਕ ਮੀਟਿੰਗ ਰੱਖੀ ਗਈ, ਜਿਸ ਵਿਚ ਮੌਜੂਦ ਅਧਿਕਾਰੀਆਂ ਨੂੰ ਚੋਣਾਂ ਸਬੰਧੀ ਉਨ੍ਹਾਂ ਦੀ ਡਿਊਟੀ ਤੋਂ ਜਾਣੂ ਕਰਵਾਇਆ ਗਿਆ।ਇਸ ਟ੍ਰੇਨਿੰਗ ਦੌਰਾਨ ਐਸ.ਡੀ.ਐਮ. ਮਾਨਸਾ ਸ਼੍ਰੀ ਕਾਲਾ ਰਾਮ ਕਾਂਸਲ ਵੱਲੋਂ ਮੌਜੂਦ ਅਧਿਕਾਰੀਆਂ ਨੂੰ ਮਾਡਲ ਕੋਡ ਆਫ ਕੰਡਕਟ, ਐਸ.ਡੀ.ਐਮ. ਸਰਦੂਲਗੜ੍ਹ ਮੈਡਮ ਪੂਨਮ ਸਿੰਘ ਵੱਲੋਂ ਨੋਮੀਨੇਸ਼ਨ ਦੀ ਪੂਰੀ ਪ੍ਰਕ੍ਰਿਆ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਅਮਰਜੀਤ ਸਿੰਘ ਵੱਲੋਂ ਪੋਸਟਲ ਬੈਲੇਟ ਸਬੰਧੀ ਅਤੇ ਸੈਕਟਰੀ ਜ਼ਿਲ੍ਹਾ ਪ੍ਰੀਸ਼ਦ ਸ਼੍ਰੀ ਹਰਜਿੰਦਰ ਸਿੰਘ ਵੱਲੋਂ ਖਰਚੇ ਦੀ ਮੋਨੀਟਰਿੰਗ ਕਰਨ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਅਧਿਕਾਰੀਆਂ ਨੂੰ ਮੁਹੱਈਆ ਕਰਵਾਈ ਗਈ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅਧਿਕਾਰੀਆਂ ਨੂੰ ਕਿਹਾ ਕਿ ਚੋਣਾਂ ਦੌਰਾਨ ਆਪਣੀ ਡਿਊਟੀ ਪੂਰੀ ਇਮਾਨਦਾਰੀ, ਲਗਨ ਅਤੇ ਨਿਰਪੱਖਤਾ ਨਾਲ ਨਿਭਾਈ ਜਾਵੇ। ਉਨ੍ਹਾਂ ਨਾਲ ਹੀ ਕਿਹਾ ਕਿ ਚੋਣਾ ਦੌਰਾਨ ਕਿਸੇ ਵੀ ਕਿਸਮ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਹੋਵੇਗੀ ਅਤੇ ਅਣਗਹਿਲੀ ਕਰਨ ਵਾਲੇ ਖਿਲਾਫ਼ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।ਇਸ ਮੌਕੇ ਐਸ.ਡੀ.ਐਮ. ਬੁਢਲਾਡਾ ਸ਼੍ਰੀ ਨਿਤਿਸ਼ ਸਿੰਗਲਾ, ਸਹਾਇਕ ਕਮਿਸ਼ਨਰ (ਜ) ਸ਼੍ਰੀ ਓਮ ਪ੍ਰਕਾਸ, ਤਹਿਸੀਲਦਾਰ ਚੋਣਾਂ ਸ਼੍ਰੀ ਭਾਰਤ ਭੂਸ਼ਨ, ਸ਼੍ਰੀ ਨਰਿੰਦਰ ਸਿੰਘ ਮਾਨਸਾਹੀਆ ਤੋਂ ਇਲਾਵਾ ਤਹਿਸੀਲਦਾਰ, ਬੀ.ਡੀ.ਪੀ.ਓਜ਼ ਅਤੇ ਹੋਰ ਸਬੰਧਿਤ ਅਧਿਕਾਰੀ ਮੌਜੂਦ ਸਨ।

Leave a Reply