ਸ੍ਰੀ ਸੋਨੀ ਦੇ ਨਿਰਦੇਸ਼ਾਂ ਤਹਿਤ ਮੈਰੀਟੋਰੀਅਸ ਸਕੂਲ ਵਿਖੇ ਦੋ ਗਣਿਤ ਅਧਿਆਪਕ ਤਾਇਨਾਤ

Amritsar

ਜੰਡਿਆਲਾ ਗੁਰੂ (ਕੰਵਲਜੀਤ ਸਿੰਘ) ਸ੍ਰੀ ਓ:ਪੀ:ਸੋਨੀ ਸਿਖਿਆ ਮੰਤਰੀ ਪੰਜਾਬ ਵੱਲੋਂ ਪਿਛਲੇ ਦਿਨੀਂ ਮੈਰੀਟੋਰੀਅਸ ਸਕੂਲ ਦਾ ਦੌਰਾ ਕੀਤਾ ਗਿਆ ਸੀ। ਆਪਣੇ ਦੌਰੇ ਦੌਰਾਨ ਗਣਿਤ ਦੇ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ ਲਈ ਉਨਾ ਨੇ ਜਿਲਾ ਸਿਖਿਆ ਅਫਸਰ ਨੂੰ ਨਿਰਦੇਸ਼ ਜਾਰੀ ਕੀਤੇ ਸਨ। ਉਨਾ ਦੀਆਂ ਹਦਾਇਤਾਂ ਅਨੁਸਾਰ ਮੈਰੀਟੋਰੀਅਸ ਸਕੂਲ ਵਿਖੇ ਗਣਿਤ ਦੇ ਅਧਿਆਪਕਾਂ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ। ਸਿਖਿਆ ਮੰਤਰੀ ਨੇ ਦੱਸਿਆ ਕਿ ਉਨਾ ਦੇ ਵਿਭਾਗ ਵੱਲੋਂ ਵੱਖ ਵੱਖ ਸਕੂਲਾਂ ਦੇ ਅਧਿਆਪਕਾਂ ਦਾ ਪ੍ਰਬੰਧ ਕੀਤਾ ਹੈ। ਜੋ ਆਪਣੇ ਰੋਸਟਰ ਦੇ ਅਨੁਸਾਰ ਇਨਾ ਸਕੂਲਾਂ ਵਿੱਚ ਕਲਾਸਾਂ ਲਗਾਉਣਗੇ। ਉਨਾ ਦੱਸਿਆ ਕਿ ਮੈਰੀਟੋਰੀਅਸ ਸਕੂਲਾਂ ਲਈ ਸਥਾਈ ਅÎਧਿਆਪਕਾਂ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ। ਉਨਾ ਕਿਹਾ ਕਿ ਇਸ ਸਾਲ ਸਕੂਲਾਂ ਦੇ ਨਤੀਜੇ ਬਹੁਤ ਮਾੜੇ ਆਏ ਹਨ। ਜਿੰਨਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਸ੍ਰੀ ਸੋਨੀ ਨੇ ਦੱਸਿਆ ਕਿ ਸਰਕਾਰ ਪ੍ਰੀਖਿਆ ਵਿਚ ਵਿਦਿਆਰਥੀਆਂ ਦੇ ਪ੍ਰਦਰਸ਼ਨ ਨੂੰ ਬਿਹਤਰ ਬਣਾਉਣ ਲਈ ਕਦਮ ਚੁੱਕ ਰਹੀ ਹੈ, ਜਿਸ ਵਿਚ ਸਿੱਖਿਆ ਦੀਆਂ ਨਵੀਆਂ ਤਕਨੀਕਾਂ ਸ਼ਾਮਲ ਕੀਤੀਆਂ ਜਾਣਗੀਆਂ।  ਉਨਾ ਨੇ ਕਿਹਾ ਕਿ ਤਿਆਰ ਕੀਤੀ ਨੀਤੀ ਨੂੰ ਜਲਦੀ ਹੀ ਅਮਲ ਵਿੱਚ ਲਿਆਂਦਾ  ਜਾਵੇਗਾ।

Leave a Reply