ਗਹਿਰੀ ਮੰਡੀ ਵਿੱਚ ਨਵੇਂ ਆਏ ਚੋਕੀ ਇੰਚਾਰਜ ਨੂੰ ਭਗਵਾਨ ਵਾਲਮੀਕਿ ਸੰਘਰਸ਼ ਦਲ ਵੱਲੋਂ ਕੀਤਾ ਗਿਆ ਸਨਮਾਨਿਤ

Amritsar Most View Punjab

ਜੰਡਿਆਲਾ ਗੁਰੂ :- ਸੁਖਵਿੰਦਰ ਸਿੰਘ ,ਕੰਵਲਜੀਤ ਸਿੰਘ

ਅੱਜ ਭਗਵਾਨ ਵਾਲਮੀਕਿ ਸੰਘਰਸ਼ ਦਲ ਦੇ ਸੀਨੀਅਰ ਮੀਤ ਪ੍ਰਧਾਨ ਸ਼ਰਨਬੀਰ ਸਿੰਘ ਜਿਲਾ ਅਮ੍ਰਿਤਸਰ ਨੇ ਚੋਕੀ ਇੰਚਾਰਜ ਸਰਬਜੀਤ ਸਿੰਘ ਗਹਿਰੀ    ਨੂੰ ਸਰੋਪਾ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼ਰਨਬੀਰ ਸਿੰਘ ਨੇ ਕਿਹਾ ਕਿ ਸਾਨੂੰ ਪ੍ਰਸ਼ਾਸਨ ਨੂੰ ਨਾਲ ਲੈ ਕੇ ਹੋ ਰਹੇ ਨਸ਼ਿਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ। ਚੌਂਕੀ ਇੰਚਾਰਜ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਅੱਗੇ ਲਾ ਕੇ ਨਸ਼ਿਆਂ ਵਰਗੇ ਕੋਹੜ ਨੂੰ ਖ਼ਤਮ ਕੀਤਾ ਜਾ ਸਕਦਾ ਹੈ, ਇਸ ਲਈ ਚੋਕੀ ਇੰਚਾਰਜ ਨੇ ਸ਼ਰਨਬੀਰ ਸਿੰਘ ਨੂੰ ਥਾਪੜਾ ਦੇ ਕੇ ਕਿਹਾ ਕਿ ਅਸੀ ਹਰ ਵਕਤ ਤੁਹਾਡੀ ਮਦਦ ਲਈ ਤਿਆਰ ਰਹਾਂਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ਰਨਬੀਰ ਨੇ ਕਿਹਾ ਕਿ ਚੌਂਕੀ ਇੰਚਾਰਜ ਨੇਕ ਦਿਲ ਹਨ ਤੇ ਪਿੰਡ ਵਿੱਚ ਕਿਸੇ ਤਰ੍ਹਾਂ ਦੀ ਸ਼ਿਕਾਇਤ ਦਾ ਮੌਕਾ ਨਹੀਂ ਦਿੰਦੇ ਅਤੇ ਆਪਣੀ ਡਿਊਟੀ ਚੰਗੀ ਤਰ੍ਹਾਂ ਨਿਭਾਓਣਗੇ।ਇਸ ਮੌਕੇ ਹਰਭਜਨ ਸਿੰਘ, ਹਰਪ੍ਰੀਤ ਸਿੰਘ ,ਅਮਰਜੀਤ ਸਿੰਘ, ਭਾਨ ਸਿੰਘ ਆਦਿ ਮੌਜ਼ੂਦ ਸਨ।

Leave a Reply