ਅੰਮਿ੍ਰਤਸਰ ਰੇਲ ਹਾਦਸੇ ”ਤੇ ਬੋਲੇ ਬਿਕਰਮ ਮਜੀਠੀਆ, ਸਿੱਧੂ ਖਿਲਾਫ ਪਰਚਾ ਦਰਜ ਕਰੋ

Amritsar Punjab top

ਅੰਮ੍ਰਿਤਸਰ – ਅੰਮ੍ਰਿਤਸਰ ਵਿਚ ਵਾਪਰੇ ਦਰਦਨਾਕ ਰੇਲ ਹਾਦਸੇ ਤੋਂ ਬਾਅਦ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਨਿਸ਼ਾਨੇ ‘ਤੇ ਆ ਗਏ ਹਨ। ਮਜੀਠੀਆ ਨੇ ਕਿਹਾ ਹੈ ਕਿ ਇਸ ਮਾਮਲੇ ਵਿਚ ਨਵਜੋਤ ਸਿੰਘ ਸਿੱਧੂ ਖਿਲਾਫ ਤੁਰੰਤ ਪਰਚਾ ਦਰਜ ਕਰਕੇ ਉਨ੍ਹਾਂ ਦੀ ਗ੍ਰਿਫਤਾਰੀ ਹੋਣੀ ਚਾਹੀਦੀ ਹੈ। ਜਿਸ ਦਸਹਿਰਾ ਸਮਾਗਮ ਦੌਰਾਨ ਇਹ ਹਾਦਸਾ ਹੋਇਆ ਹੈ। ਉਹ ਸਮਾਗਮ ਨਵਜੋਤ ਸਿੰਘ ਸਿੱਧੂ ਦੇ ਹਲਕੇ ਵਿਚ ਸੀ ਅਤੇ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਵੀ ਇਸ ਦਸਹਿਰਾ ਸਮਾਗਮ ਵਿਚ ਹਿੱਸਾ ਲੈਣ ਗਈ ਸੀ।
ਮਜੀਠੀਆ ਦਾ ਕਹਿਣਾ ਹੈ ਕਿ ਇਸ ਹਾਦਸੇ ਲਈ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੀ ਪਤਨੀ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹਨ ਕਿਉਂਕੀ ਸਮਾਗਮ ਦੇ ਆਯੋਜਨ ਦੀ ਮਨਜ਼ੂਰੀ ਨਹੀਂ ਲਈ ਗਈ ਸੀ ਅਤੇ ਨਾ ਹੀ ਉਥੇ ਲੋਕਾਂ ਦੀ ਸੁਰੱਖਿਆ ਲਈ ਕੋਈ ਪੁਖਤਾ ਪ੍ਰਬੰਧ ਕੀਤੇ ਗਏ ਸਨ |

ਮਜੀਠੀਆ ਨੇ ਕਿਹਾ ਹੈ ਕਿ ਜੇਕਰ ਇਸ ਮਾਮਲੇ ਵਿਚ ਨਵਜੋਤ ਸਿੰਘ ਸਿੱਧੂ ਖਿਲਾਫ ਕਾਰਵਾਈ ਨਾ ਹੋਈ ਤਾਂ ਉਹ ਮੁੱਦੇ ਨੂੰ ਲੈ ਕੇ ਸੰਘਰਸ਼ ਕਰਨਗੇ। ਮਜੀਠੀਆ ਨੇ ਇਸ ਦੌਰਾਨ ਹਾਦਸੇ ਵਾਲੀ ਥਾਂ ‘ਤੇ ਲੋਕਾਂ ਦੀ ਖੈਰ ਖਬਰ ਲਈ ਅਤੇ ਜ਼ਖਮੀਆਂ ਦੇ ਪਰਿਵਾਰਾਂ ਨੂੰ ਹਰ ਤਰ੍ਹਾਂ ਦੀ ਮਦਦ ਕਰਨ ਦਾ ਭਰੋਸਾ ਦਿੱਤਾ।

Leave a Reply