ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ਼ ਵਿੱਚ ਸਕੂਲ ਦੇ ਬੱਚਿਆਂ ਨੇ ਸਾਹਿਬਜਾਦਿਆਂ ਜੀ ਦੀ ਸ਼ਹੀਦੀ ਦੇ ਸਬੰਧ ਵਿੱਚ ਚੌਪਈ ਸਾਹਿਬ ਦੇ ਕੀਤੇ ਪਾਠ

jandiala Punjab Top Slide

 

ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ਼ ਜੰਡਿਆਲਾ ਗੁਰੂ ਵਿੱਚ ਸਕੂਲ ਦੇ ਬੱਚਿਆਂ ਨੇ ਸਾਹਿਬਜਾਦਿਆਂ ਜੀ ਦੀ ਸ਼ਹੀਦੀ ਦੇ ਸਬੰਧ ਵਿੱਚ ਚੌਪਈ ਸਾਹਿਬ ਦੇ ਪਾਠ ਕੀਤੇ ਜੋ ਕਿ ਪਿਛਲੇ ਕੁਝ ਦਿਨ੍ਹਾਂ ਤੋਂ ਰੋਜ਼ ਅਸੈਂਬਲੀ ਵਿੱਚ ਬੱਚਿਆਂ ਵੱਲੋਂ ਕੀਤੇ ਜਾ ਰਹੇ ਸਨ । ਇਸ ਤੋਂ ਬਾਅਦ ਬੱਚਿਆਂ ਵੱਲੋਂ ‘ਮਿਤਰ ਪਿਆਰੇ ਨੂੰ ਹਾਲ ਮੁਰੀਦਾਂ ਦਾ ਕਹਿਣਾ’ ਸ਼ਬਦ ਬੜੇ ਹੀ ਸੁਰੀਲੇ ਢੰਗ ਨਾਲ ਪੇਸ਼ ਕੀਤਾ ਗਿਆ । ਇਸ ਤੋਂ ਬਾਅਦ “ਭਗਤ ਨਾਮਦੇਵ” ਥੀਏਟਰ (ਘੁਮਾਣੇ) ਵੱਲੋਂ ਨਾਟਕ “ਸਾਕਾ ਸਰਹੰਦ ਪੇਸ਼ ਕੀਤਾ ਗਿਆ । “ਭਗਤ ਨਾਮਦੇਵ” ਥੀਏਟਰ ਖੁਮਾਣੇ ਦੇ ਸਰਪ੍ਰਸਤ ਸ. ਪ੍ਰਿਤਪਾਲ ਸਿੰਘ ਜੀ ਅਤੇ ਉਹਨਾਂ ਦੀ ਟੀਮ ਦੇ ਮੈਂਬਰਾਂ ਬੇਟੀ ਸੁਮਨਦੀਪ ਕੌਰ ਅਤੇ ਗੁਰਪ੍ਰੀਤ ਸਿੰਘ ਨੇ “ਸਾਕਾ ਸਰਹੰਦ” ਨਾਟਕ ਵਿੱਚ ਸਹਿਬਜਾਦਿਆਂ ਦੀ ਸ਼ਹਿਦੀ ਦਾ ਬ੍ਰਿਤਾਹ ਪੇਸ਼ ਕੀਤਾ ।

ਛੋਟੇ ਸਾਹਿਬਜਾਦਿਆਂ ਦੀ ਸ਼ਹੀਦੀ ਇਤਿਹਾਸ ਇਸ ਤਰ੍ਹਾਂ ਪੇਸ਼ ਕੀਤਾ ਗਿਆ ਕਿ ਸਭ ਦੀਆਂ ਅੱਖਾਂ ਨੰਮ ਹੋ ਗਈਆਂ।ਸਕੂਲ ਦੇ ਡਾਇਰੈਕਟਰ ਸ. ਮੰਗਲ ਸਿੰਘ ਕਿਸ਼ਨਪੁਰੀ ਅਤੇ ਪਿੰ੍ਰਸੀਪਲ ਅਮਰਪ੍ਰੀਤ ਕੌਰ ਜੀ ਨੇ ਆਏ ਹੋਏ ਮਹਿਮਾਨਾਂ ਨੂੰ ਸਕੂਲ ਵੱਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ । ਇਸ ਮੌਕੇ ਸ. ਮੰਗਲ ਸਿੰਘ ਕਿਸ਼ਨਪੁਰੀ ਜੀ ਨੇ ਸਾਰੇ ਬੱਚਿਆਂ ਅਤੇ ਸਟਾਫ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਜਿਹੇ ਨਾਟਕ ਜੋ ਸਾਨੂੰ ਸਾਡੇ ਇਤਿਹਾਸ ਨਾਲ ਜੋੜਦੇ ਹਨ ਸਾਨੂੰ ਉਹ ਨਾਟਕ ਜ਼ਰੂਰ ਦੇਖਣੇ ਚਾਹੀਦੇ ਹਨ । ਉਹਨਾਂ ਨੇ ਸਾਹਿਬਜਾਦਿਆਂ ਦੀ ਸ਼ਹੀਦੀ ਦੇ ਇਤਿਹਾਸ ਬਾਰੇ ਬੱਚਿਆਂ ਨੂੰ ਦੱਸਿਆ ਅਤੇ ਸ਼ਾਹਿਬਜਾਦਿਆਂ ਦੀ ਸ਼ਹੀਦੀ ਨੂੰ ਯਾਦ ਰੱਖਣ ਲਈ ਕਿਹਾ । ਇਸ ਮੌਕੇ ਵਾਇਸ ਪਿੰ੍ਰਸੀਪਲ ਗੁਰਪ੍ਰੀਤ ਕੌਰ, ਕੋਅਰਡੀਨੇਟਰ ਨਰਿੰਦਰਪਾਲ ਕੌਰ, ਸ਼ਿਲਪਾ ਸ਼ਰਮਾ ਅਤੇ ਸਮੂਹ ਸਟਾਫ ਹਾਜਿਰ ਸਨ।

Leave a Reply