ਮਜੀਠਾ ‘ਚ ‘ਆਪ’ ਵਰਕਰਾਂ ਦੇ ਚਿਹਰੇ ਮੁਰਝਾਏ, ਅਕਾਲੀਆਂ ‘ਚ ਖੁਸ਼ੀ ਦੀ ਲਹਿਰ

Amritsar Punjab

ਮਜੀਠਾ : ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਜਿੱਤਣ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਨੂੰ ਜੇਲ ਭੇਜਿਆ ਜਾਵੇਗਾ। ਇਸ ਗੱਲ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਦੇ ਵਰਕਰਾਂ ਦੇ ਚਿਹਰੇ ਮੁਰਝਾ ਗਏ ਹਨ ਕਿਉਂਕਿ ਇਸ ਹਲਕੇ ਤੋਂ ਆਪ ਉਮੀਦਵਾਰ ਹਿੰਮਤ ਸਿੰਘ ਸ਼ੇਰਗਿੱਲ, ਬਿਕਰਮ ਸਿੰਘ ਮਜੀਠੀਆ ਤੋਂ ਬਹੁਤ ਪਿੱਛੇ ਰਹਿ ਗਏ ਹਨ। ਬਿਕਰਮ ਸਿੰਘ ਮਜੀਠੀਆ ਇਸ ਸਮੇਂ 31524 ਵੋਟਾਂ ਨਾਲ ਅੱਗੇ ਚੱਲ ਰਹੇ ਹਨ, ਜਦੋਂ ਕਿ ਕਾਂਗਰਸ ਦੇ ਲਾਲੀ ਮਜੀਠੀਆ ਇਸ ਸਮੇਂ 21250 ਵੋਟਾਂ ਨਾਲ ਦੂਜੇ ਨੰਬਰ ‘ਤੇ ਚੱਲ ਰਹੇ ਹਨ। ਹਿੰਮਤ ਸਿੰਘ ਸ਼ੇਰਗਿੱਲ ਦਾ ਕਹਿਣਾ ਸੀ ਕਿ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਪੰਜਾਬ ‘ਚ ਨਸ਼ਿਆਂ ਦਾ ਖਾਤਮਾ ਕੀਤਾ ਜਾਵੇਗਾ ਅਤੇ ਮਜੀਠੀਆ ਨੂੰ ਸਜ਼ਾ ਦਿੱਤੀ ਜਾਵੇਗੀ।

Leave a Reply