ਮਜੀਠਾ ‘ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ (ਵੀਡੀਓ)

Amritsar Punjab


ਮਜੀਠਾ (ਗੁਰਜਿੰਦਰ ਸੱਗੂ) ਮਜੀਠਾ ਵਿਧਾਨ ਸਭਾ ਹਲਕੇ ‘ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਹਿੰਮਤ ਸ਼ੇਰਗਿੱਲ ਬਹੁਤ ਘੱਟ ਵੋਟਾਂ ਲੈ ਕੇ ਤੀਜੇ ਨੰਬਰ ‘ਤੇ ਚੱਲ ਰਹੇ ਹਨ। ਉੱਥੇ ਹੀ ਅਕਾਲੀ ਦਲ ਦੇ ਉਮੀਦਵਾਰ ਬਿਕਰਮ ਮਜੀਠੀਆ ਵੋਟਾਂ ਦੇ ਵੱਡੇ ਫਰਕ ਨਾਲ ਸਭ ਤੋਂ ਅੱਗੇ ਹਨ। ਕਾਂਗਰਸ ਪਾਰਟੀ ਦੇ ਉਮੀਦਵਾਰ ਲਾਲੀ ਮਜੀਠੀਆ ਦੂਜੇ ਨੰਬਰ ‘ਤੇ ਹਨ। ਬਿਕਰਮ ਮਜੀਠੀਆ ਲਗਭਗ ਆਪਣੀ ਸੀਟ ਜਿੱਤ ਚੁੱਕੇ ਹਨ ਕਿਉਂ ਕਿ ਉਨ੍ਹਾਂ ਨੇ ਹੁਣ ਤਕ ਜੋ ਲੀਡ ਬਣਾਈ ਹੈ, ਉਸ ਨੂੰ ਤੋੜਨਾ ਬਹੁਤ ਮੁਸ਼ਕਿਲ ਹੈ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਮਜੀਠੀਆ ਨੂੰ ਲੈ ਕੇ ਬਹੁਤ ਵੱਡਾ ਮੁੱਦਾ ਬਣਾਇਆ ਸੀ ਪਰ ਇਸ ਦਾ ਕੋਈ ਲਾਭ ਨਹੀਂ ਹੋਇਆ।

Leave a Reply