ਵਿਧਾਨ ਸਭਾ ਹਲਕਾ ਪੱਟੀ ਤੋਂ ਹਰਮਿੰਦਰ ਗਿੱਲ ਦੇ ਸਮਰਥਕਾਂ ਨੇ ਕੀਤਾ ਵੋਟਰਾਂ ਦਾ ਧੰਨਵਾਦ

Amritsar Punjab

 

ਤਰਨਤਾਰਨ,  (ਨਿਸ਼ਾਨ ਸਹੋਤਾ)ਪੰਜਾਬ ਵਿਧਾਨ ਸਭਾ ਦੀਆਂ ਵੋਟਾਂ ਦੀ ਲੜੀ ’ਚ ਤਰਨਤਾਰਨ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕੇ ਤਰਨਤਾਰਨ, ਖੇਮਕਰਨ, ਪੱਟੀ ਅਤੇ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਨੇ ਜਿੱਤ ਹਾਸਲ ਕੀਤੀ ਹੈ ਵੋਟਾਂ ਦੀ ਗਿਣਤੀ ਦੀ ਜਾਣਕਾਰੀ ਦਿੰਦਿਆਂ ਪਿੰਡ ਚੰਬਲ ਦੇ ਸਰਪੰਚ ਹਰਜਿੰਦਰ ਸਿੰਘ ਜਿੰਦਾ ਅਤੇ ਭੰਗਾਲਾ ਪਿੰਡ ਤੋਂ ਗੁਰਦੀਪ ਸਿੰਘ ਨੇ ਦੱਸਿਆ ਕਿ ਲੋਕ ਹਰਮਨ ਪਿਆਰੇ ਨੇਤਾ ਹਰਮਿੰਦਰ ਸਿੰਘ ਗਿੱਲ ਵੱਲੋਂ ਲਗਾਤਾਰ ਲੋਕਾਂ ਦੀ ਕਚਹਿਰੀ ਵਿੱਚ ਆ ਕੇ ਹਮਦਰਦ ਬਣਦੇ ਰਹੇ ਹਨ ਅਤੇ ਇਸ ਵਾਰ ਲੋਕਾਂ ਨੇ ਉਨ੍ਹਾਂ ਨੂੰ ਮਾਣਮੱਤੀ ਜਿੱਤ ਦਿੱਤੀ ‏‏ਹੈ। ਉਨ੍ਹਾਂ ਪੱਟੀ ਹਲਕੇ ਦੇ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ‏।

Leave a Reply