ਸ੍ਰੀ ਹਰਿਮੰਦਰ ਸਾਹਿਬ ਪੁੱਜੇ ਕੈਪਟਨ ਅਮਰਿੰਦਰ ਸਿੰਘ, ਮੰਤਰੀਆਂ ਸਮੇਤ ਹੋਏ ਨਤਮਸਤਕ

Amritsar Punjab
ਅੰਮ੍ਰਿਤਸਰ (ਹਨੀ ਮੇਹਰਾ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੋਮਵਾਰ ਨੂੰ ਆਪਣੇ ਮੰਤਰੀਆਂ ਤੇ ਵਿਧਾਇਕਾਂ ਦੇ ਨਾਲ ਸ੍ਰੀ ਹਰਿੰਮਦਰ ਸਾਹਿਬ ਪੁੱਜੇ। ਉਨ੍ਹਾਂ ਨੇ ਉਥੇ ਮੱਥਾ ਟੇਕਿਆ ਅਤੇ ਅਰਦਾਸ ਕੀਤੀ। ਉਨ੍ਹਾਂ ਦੇ ਨਾਲ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਤੇ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਹਾਜ਼ਰ ਸਨ।
ਪੰਜਾਬ ‘ਚ ਕਾਂਗਰਸ ਦੀ ਸਰਕਾਰ ਬਨਣ ਤੋਂ ਬਾਅਦ ਮੁਖ ਮੰਤਰੀ ਪਹਿਲੀ ਵਾਰ ਸ੍ਰੀ ਹਰਿਮੰਦਰ ਸਾਹਿਬ ਪੁੱਜੇ। ਇਸ ਮੌਕੇ ‘ਤੇ ਕਾਫੀ ਗਿਣਤੀ ‘ਚ ਲੋਕ ਮੌਜੂਦ ਸਨ। ਕੈਪਟਨ ਤੇ ਹੋਰ ਆਗੂ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ‘ਚ ਪੁੱਜੇ ਤੇ ਉਥੇ ਪਹੁੰਚ ਕੇ ਲੋਕਾਂ ਨਾਲ ਵੀ ਰੂ-ਬ-ਰੂ ਹੋਏ।
ਇਸ ਤੋਂ ਬਾਅਦ ਉਹ ਜਲਿਆਂਵਾਲਾ ਬਾਗ ਵੀ ਗਏ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਮੁੱਖ ਮੰਤਰੀ ਤੇ ਹੋਰ ਆਗੂਆਂ ਨੇ ਸ੍ਰੀ ਦੁਰਗਿਆਣਾਂ ਮੰਦਰ ਤੇ ਸ੍ਰੀ ਰਾਮ ਤੀਰਥ ਪਵਿੱਤਰ ਸਥਾਨਾਂ ਦੀ ਯਾਤਰਾ ਵੀ ਕੀਤੀ।

Leave a Reply