ਲੁੱਟਾਂ-ਖੋਹਾਂ ਕਰਦੇ 2 ਕਾਬੂ, ਖੋਹੇ 6 ਮੋਬਾਇਲ ਬਰਾਮਦ

Amritsar Punjab

ਅੰਮ੍ਰਿਤਸਰ, (ਮੁਕੇਸ਼ ਮੇਹਰਾ)- ਸਿਵਲ ਲਾਈਨ ਇਲਾਕੇ ‘ਚ ਲੁੱਟਾਂ-ਖੋਹਾਂ ਕਰਨ ਵਾਲੇ ਮੋਟਰਸਾਈਕਲ ਸਵਾਰ 2 ਝਪਟਮਾਰਾਂ ਨੂੰ ਥਾਣਾ ਮਜੀਠਾ ਰੋਡ ਦੀ ਪੁਲਸ ਨੇ ਕਾਬੂ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਇਨ੍ਹਾਂ ਮੁਲਜ਼ਮਾਂ ਦੇ ਕਬਜ਼ੇ ‘ਚੋਂ ਪੁਲਸ ਨੇ ਖੋਹੇ 6 ਮੋਬਾਇਲ ਬਰਾਮਦ ਕੀਤੇ ਹਨ। ਪ੍ਰੈੱਸ ਮਿਲਣੀ ਦੌਰਾਨ ਖੁਲਾਸਾ ਕਰਦਿਆਂ ਏ. ਡੀ. ਸੀ. ਪੀ.-2 ਲਖਬੀਰ ਸਿੰਘ ਨੇ ਦੱਸਿਆ ਕਿ ਵਾਹਨ ਚੋਰ ਗਿਰੋਹ ਦੇ ਮੈਂਬਰਾਂ ਨੂੰ ਨਕੇਲ ਪਾਉਣ ਸਬੰਧੀ ਪੁਲਸ ਕਮਿਸ਼ਨਰ ਐੱਸ. ਐੱਸ. ਸ਼੍ਰੀਵਾਸਤਵ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਮਜੀਠਾ ਰੋਡ ਦੇ ਥਾਣਾ ਮੁਖੀ ਐੱਸ. ਆਈ. ਅਵਤਾਰ ਸਿੰਘ ਵੱਲੋਂ ਕੀਤੀ ਵਿਸ਼ੇਸ਼ ਨਾਕੇਬੰਦੀ ਦੌਰਾਨ ਇਨ੍ਹਾਂ ਦੋਵਾਂ ਝਪਟਮਾਰਾਂ ਨੂੰ ਕਾਬੂ ਕੀਤਾ ਗਿਆ।
ਗ੍ਰਿਫਤਾਰ ਕੀਤੇ ਗਏ ਪਰਮਿੰਦਰ ਸਿੰਘ ਪਿੰਦਰ ਪੁੱਤਰ ਗੁਰਜੀਤ ਸਿੰਘ ਵਾਸੀ ਮਜੀਠਾ ਤੇ ਕੁਲਵਿੰਦਰ ਸਿੰਘ ਸੋਨੂੰ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਭੱਟੀ ਨੇ ਕਬਜ਼ੇ ‘ਚੋਂ ਖੋਹੇ 6 ਮੋਬਾਇਲ ਪੁਲਸ ਨੇ ਬਰਾਮਦ ਕਰ ਲਏ ਹਨ। ਕਬਜ਼ੇ ‘ਚ ਲਏ ਗਏ ਮੋਟਰਸਾਈਕਲ ਸਬੰਧੀ ਪੁੱਛੇ ਗਏ ਇਕ ਸਵਾਲ ਦੇ ਜਵਾਬ ‘ਚ ਬੋਲਦਿਆਂ ਲਖਬੀਰ ਸਿੰਘ ਨੇ ਦੱਸਿਆ ਕਿ ਡੀ. ਟੀ. ਓ. ਦਫਤਰ ਨਾਲ ਸੰਪਰਕ ਕਰ ਕੇ ਇਸ ਦੀ ਪੂਰੀ ਜਾਂਚ ਕੀਤੀ ਜਾਵੇਗੀ।

Leave a Reply