ਹਿੰਦੂ ਨੇਤਾ ਵਿਪਨ ਸ਼ਰਮਾ ਕਤਲ ਮਾਮਲੇ ‘ਚ ਦੋਸ਼ੀ ਗੈਂਗਸਟਰ ਸਾਰਜ ਗ੍ਰਿਫਤਾਰ

Amritsar Punjab

ਅੰਮ੍ਰਿਤਸਰ (ਹਨੀ ਮੇਹਰਾ)— 30 ਅਕਤੂਬਰ 2017 ਨੂੰ ਅੰਮ੍ਰਿਤਸਰ ਦੇ ਬਟਾਲਾ ਰੋਡ ‘ਤੇ ਦਿਨ-ਦਿਹਾੜੇ ਹਿੰਦੂ ਸੰਘਰਸ਼ ਸੈਨਾ ਦੇ ਜ਼ਿਲਾ ਪ੍ਰਧਾਨ ਵਿਪਨ ਸ਼ਰਮਾ ਦੀ ਅਣਪਛਾਤੇ ਲੋਕਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਮਾਮਲੇ ‘ਚ ਗੈਂਗਸਟਰ ਸਾਰਜ ਸਿੰਘ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਇਸ ਦੇ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਵੀ ਟਵੀਟ ਕਰਦੇ ਹੋਏ ਪੰਜਾਬ ਪੁਲਸ ਅਧਿਕਾਰੀਆਂ ਨੂੰ ਇਸ ਦੀ ਵਧਾਈ ਦਿੱਤੀ ਹੈ।

ਜ਼ਿਕਰਯੋਗ ਹੈ ਕਿ 30 ਅਕਤੂਬਰ 2017 ਨੂੰ ਵਿਪਨ ਸ਼ਰਮਾ ਦੀ ਅੰਮ੍ਰਿਤਸਰ-ਬਟਾਲਾ ਰੋਡ ‘ਤੇ ਅਣਪਛਾਤੇ ਲੋਕਾਂ ਵੱਲੋਂ ਸ਼ਰੇਆਮ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜਦੋਂ ਹਮਲਾਵਰਾਂ ਨੇ ਹਿੰਦੂ ਸੰਘਰਸ਼ ਸੈਨਾ ਦੇ ਜ਼ਿਲਾ ਪ੍ਰਧਾਨ ਵਿਪਨ ਸ਼ਰਮਾ (45) ‘ਤੇ ਗੋਲੀਆਂ ਚਲਾਈਆਂ ਸਨ, ਉਹ ਉਸ ਸਮੇਂ ਭਰਤ ਨਗਰ ‘ਚ ਇਕ ਦੋਸਤ ਦੀ ਦੁਕਾਨ ਦੇ ਬਾਹਰ ਖੜ੍ਹੇ ਸਨ। ਇਸ ਹੱਤਿਆ ਦੀ ਜ਼ਿੰਮੇਵਾਰੀ ਸਾਰਜ ਗੈਂਗ ਨੇ ਲਈ ਸੀ। ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ ‘ਚ ਵੀ ਕੈਦ ਹੋਈ ਸੀ।

Leave a Reply