ਭਿਆਨਕ ਸੜਕ ਹਾਦਸੇ ‘ਚ 2 ਨੌਜਵਾਨਾਂ ਦੀ ਮੌਤ (ਵੀਡੀਓ)

Punjab


ਅਣਪਛਾਤੇ ਵਾਹਨ ਦੀ ਲਪੇਟ ‘ਚ ਆਉਣ ਕਾਰਨ ਬਾਈਕ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖਬਰ ਮਿਲੀ ਹੈ। ਐੱਸ. ਐੱਚ. ਓ. ਕਾਠਗੜ ਨੇ ਦੱਸਿਆ ਕਿ ਬੁੱਧਵਾਰ ਰਾਤ ਕਰੀਬ ਸਾਢੇ 11 ਵਜੇ ਬਲਾਚੌਰ-ਰੋਪੜ ਨੈਸ਼ਨਲ ਹਾਈਵੇਅ ‘ਤੇ ਸਥਿਤ ਪਿੰਡ ਭਰਥਲਾ ਦੀ ਪੁਲੀ ਦੇ ਨੇੜੇ ਬਾਈਕ ਸਵਾਰ ਦੋ ਨੌਜਵਾਨ ਕਿਸੇ ਅਣਪਛਾਤੇ ਵਾਹਨ ਦੀ ਲਪੇਟ ਆ ਗਏ, ਜਿਸ ਦੇ ਚਲਦਿਆਂ ਦੋਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਗਗਨਦੀਪ ਅਤੇ ਨਰਿੰਦਰ ਕੁਮਾਰ ਦੇ ਤੌਰ ‘ਤੇ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਉਕਤ ਨੌਜਵਾਨ ਮੋਹਾਲੀ ‘ਚ ਕੰਮ ਕਰਦੇ ਹਨ ਅਤੇ ਬੀਤੀ ਰਾਤ ਉਹ ਆਪਣੇ ਘਰ ਦੀ ਇਕ ਹੀ ਬਾਈਕ ‘ਤੇ ਜਾ ਰਹੇ ਸਨ ਕਿ ਪਿੰਡ ਭਰਥਲਾ ਨੇੜੇ ਇਹ ਭਿਆਨਕ ਹਾਦਸਾ ਵਾਪਰ ਗਿਆ। ਐੱਸ. ਐੱਚ. ਓ. ਨੇ ਦੱਸਿਆ ਕਿ ਸੜਕ ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਉਨ੍ਹਾਂ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਸੀ ਜਦਕਿ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ।

Leave a Reply