23 ਮਾਰਚ ਸ਼ਹੀਦੀ ਦਿਹਾੜੇ ਨੂੰ ਯੁਵਾ ਸਸ਼ਕਤੀਕਰਨ ਦਿਵਸ ਵਜੋਂ ਮਨਾਇਆ ਜਾਵੇਗਾ – ਪਰਮਿੰਦਰ ਸਿੰਘ ਪਿੰਕੀ Firozpur Punjab March 20, 2018 Jeeve Punjab TVLeave a Comment on 23 ਮਾਰਚ ਸ਼ਹੀਦੀ ਦਿਹਾੜੇ ਨੂੰ ਯੁਵਾ ਸਸ਼ਕਤੀਕਰਨ ਦਿਵਸ ਵਜੋਂ ਮਨਾਇਆ ਜਾਵੇਗਾ – ਪਰਮਿੰਦਰ ਸਿੰਘ ਪਿੰਕੀ ਫ਼ਿਰੋਜ਼ਪੁਰ (ਪੰਕਜ ਕੁਮਾਰ ) 23 ਮਾਰਚ ਨੂੰ ਹੁਸੈਨੀਵਾਲਾ ਵਿਖੇ ਸ਼ਹੀਦ-ਏ-ਆਜ਼ਮ ਸ੍ਰ: ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੇ ਸ਼ਹੀਦੀ ਦਿਵਸ ਤੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਨੂੰ ਯੁਵਾ ਸਸ਼ਕਤੀਕਰਨ ਦਿਵਸ ਵਜੋਂ ਮਨਾਇਆ ਜਾਵੇਗਾ, ਸਮਾਗਮ ਦੀ ਪ੍ਰਧਾਨਗੀ ਪੰਜਾਬ ਦੇ ਖਜ਼ਾਨਾ ਮੰਤਰੀ ਸ੍ਰ: ਮਨਪ੍ਰੀਤ ਸਿੰਘ ਬਾਦਲ ਵੱਲੋਂ ਕੀਤੀ ਜਾਵੇਗੀ। ਇਹ ਜਾਣਕਾਰੀ ਸ੍ਰ; ਪਰਮਿੰਦਰ ਸਿੰਘ ਪਿੰਕੀ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਨੇ ਦਿੱਤੀ। ਸ੍ਰ: ਪਰਮਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਸ੍ਰ: ਭਗਤ ਸਿੰਘ ਦੇ ਸ਼ਹੀਦੀ ਦਿਵਸ ਤੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਨੂੰ ਸਮਰਪਿਤ ਯੁਵਾ ਸਸ਼ਕਤੀਕਰਨ ਦਿਵਸ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਜਾਵੇਗਾ, ਜਿਸ ਵਿਚ ਜਿੱਥੇ ਪੰਜਾਬ ਦੇ ਖ਼ਜ਼ਾਨਾ ਮੰਤਰੀ ਸ੍ਰ: ਮਨਪ੍ਰੀਤ ਸਿੰਘ ਬਾਦਲ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ ਉੱਥੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੁਰ ਰਹਿਣ ਅਤੇ ਸ਼ਹੀਦਾਂ ਵੱਲੋਂ ਵਿਖਾਏ ਹੋਏ ਮਾਰਗ ਤੇ ਚੱਲਣ ਲਈ ਪ੍ਰੇਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਮਾਗਮ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਦੇਸ਼ ਭਗਤਾਂ ਨੂੰ ਸਮਰਪਿਤ ਹੋਵੇਗਾ ਅਤੇ ਜ਼ਿਲ੍ਹੇ ਭਰ ਵਿਚੋਂ ਹਜ਼ਾਰਾਂ ਦੀ ਗਿਣਤੀ ਦੇ ਵਿਚ ਲੋਕ ਇਸ ਮੌਕੇ ‘ਤੇ ਪਹੁੰਚ ਕੇ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫ਼ੁਲ ਭੇਟ ਕਰਨਗੇ। ਉਨ੍ਹਾਂ ਦੱਸਿਆ ਕਿ ਸਮਾਗਮ ਪ੍ਰਤੀ ਵੱਧ ਤੋਂ ਵੱਧ ਲੋਕਾਂ ਨੂੰ ਆਕਰਸ਼ਿਤ ਕਰਨ ਲਈ ਸਮਾਗਮ ਵਿਚ ਧਾਰਮਿਕ, ਦੇਸ਼-ਭਗਤੀ ਆਦਿ ਪ੍ਰੋਗਰਾਮਾ ਦਾ ਵੀ ਆਯੋਜਨ ਕੀਤਾ ਜਾਵੇਗਾ ਅਤੇ ਸਮਾਗਮ ਵਿਚ ਆਉਣ ਵਾਲੇ ਲੋਕਾਂ ਲਈ ਸੁਰੱਖਿਆ ਅਤੇ ਹੋਰ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰ ਲਏ ਜਾਣਗੇ। ਇਸ ਤੋਂ ਇਲਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 23 ਮਾਰਚ ਨੂੰ ਖਟਕੜ ਕਲ੍ਹਾਂ ਵਿਖੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਇੱਕ ਸਹੂੰ ਚੁੱਕ ਸਮਾਗਮ ਵੀ ਕੀਤਾ ਜਾਣਾ ਹੈ, ਜਿਸ ਦਾ ਸਿੱਧਾ ਪ੍ਰਸਾਰਨ ਦਿਖਾਉਣ ਲਈ ਸਮਾਗਮ ਵਾਲੀ ਥਾਂ ਤੇ ਟੀ.ਵੀ ਸਕਰੀਨਾਂ ਜਾ ਪ੍ਰੋਜੈਕਟਰ ਵੀ ਲਗਾਏ ਜਾਣਗੇ ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ ਜਾਵੇ ਅਤੇ ਇੱਕ ਨਸ਼ਾ ਮੁਕਤ ਸਮਾਜ ਸਿਰਜਿਆ ਜਾਵੇ। Share this:Click to share on WhatsApp (Opens in new window)Click to share on Facebook (Opens in new window)Click to share on Twitter (Opens in new window)Click to share on Pocket (Opens in new window)Click to share on Telegram (Opens in new window)