ਪੰਜਾਬ ਵਿੱਚ ਸਫਾਈ ਪੱਖੋਂ ਫਿਰੋਜ਼ਪੁਰ ਜ਼ਿਲ੍ਹਾ ਦੂਸਰੇ ਸਥਾਨ ਤੇ- ਰਾਮਵੀਰ

Firozpur Punjab

ਫ਼ਿਰੋਜ਼ਪੁਰ (ਪੰਕਜ ਕੁਮਾਰ ) ਭਾਰਤ ਸਰਕਾਰ ਵੱਲੋਂ ਸਵੱਛ ਭਾਰਤ ਮਿਸ਼ਨ ਤਹਿਤ ਸਵੱਛਤਾ ਸਰਵੇਖਣ 2018 ਕਰਵਾਇਆ ਗਿਆ ਜਿਸ ਤਹਿਤ ਵੱਖ-ਵੱਖ ਸ਼ਹਿਰਾਂ ਦੀ ਸੁੰਦਰਤਾ ਅਤੇ ਸਫਾਈ ਦੀ ਸਵੱਛਤਾ ਐਪ ਰਾਹੀਂ ਰੈਕਿੰਗ ਕੀਤੀ ਗਈ। ਇਸ ਸਵੱਛਤਾ ਐਪ ਰੈਕਿੰਗ ਵਿੱਚ ਫਿਰੋਜ਼ਪੁਰ ਜ਼ਿਲ੍ਹੇ ਨੂੰ ਪੂਰੇ ਦੇਸ਼ ਵਿੱਚ 20ਵਾਂ ਅਤੇ ਪੰਜਾਬ ਵਿੱਚ ਦੂਸਰਾ ਸਥਾਨ ਪ੍ਰਾਪਤ ਕਰਨ ਦਾ ਮਾਣ ਹਾਸਲ ਹੋਇਆ। । ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ. ਰਾਮਵੀਰ ਆਈ.ਏ.ਐੱਸ. ਨੇ ਦਿੱਤੀ। ਡਿਪਟੀ ਕਮਿਸ਼ਨਰ ਸ੍ਰੀ. ਰਾਮਵੀਰ ਨੇ ਦੱਸਿਆ ਕਿ ਸਾਲ 2017 ਵਿੱਚ ਸਰਵੇਖਣ ਦੌਰਾਨ ਫ਼ਿਰੋਜ਼ਪੁਰ ਸ਼ਹਿਰ ਨੂੰ ਸਫ਼ਾਈ ਪੱਖੋਂ ਪੂਰੇ ਦੇਸ਼ ਵਿੱਚ 222ਵਾਂ ਅਤੇ ਪੰਜਾਬ ਵਿੱਚ 5ਵਾਂ ਸਥਾਨ ਪ੍ਰਾਪਤ ਹੋਇਆ ਸੀ ਜੋ ਕਿ ਹੁਣ ਜ਼ਿਲ੍ਹਾ ਪ੍ਰਸ਼ਾਸਨ ਦੀ ਮਿਹਨਤ ਅਤੇ ਸਮੂਹ ਜ਼ਿਲ੍ਹਾ ਵਾਸੀਆਂ ਦੇ ਸਹਿਯੋਗ ਨਾਲ ਸਾਲ 2018 ਦੌਰਾਨ ਫਿਰੋਜ਼ਪੁਰ ਜ਼ਿਲ੍ਹੇ ਨੂੰ ਪੂਰੇ ਦੇਸ਼ ਵਿੱਚ 20ਵਾਂ ਅਤੇ ਪੰਜਾਬ ਵਿੱਚ ਦੂਸਰਾ ਸਥਾਨ ਪ੍ਰਾਪਤ ਹੋਇਆ ਹੈ ਜੋ ਕਿ ਬਹੁਤ ਮਾਣ ਅਤੇ ਖੁਸ਼ੀ ਵਾਲੀ ਗੱਲ ਹੈ। ਉਨ੍ਹਾਂ ਦੱਸਿਆ ਕਿ ਇਹ ਸਵੱਛਤਾ ਰੈਕਿ ਇੱਕ ਲੱਖ ਤੋਂ 10 ਲੱਖ ਤੱਕ ਦੀ ਆਬਾਦੀ ਦੇ 535 ਸ਼ਹਿਰਾਂ ਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਇਹ ਕੋਸ਼ਿਸ਼ ਰਹੇਗੀ ਕਿ ਆਉਣ ਵਾਲੇ ਸਮੇਂ ਵਿੱਚ ਫਿਰੋਜ਼ਪੁਰ ਜ਼ਿਲ੍ਹੇ ਨੂੰ ਪੰਜਾਬ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਦਾ ਮਾਣ ਹਾਸਲ ਹੋਵੇ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਨੇਂ ਆਮ ਲੋਕਾਂ ਵਾਸਤੇ ਬੜੀ ਵੱਡੀ ਸਹੂਲਤ ਦਿੱਤੀ ਹੈ ਕਿ ਕੋਈ ਵੀ ਵਿਅਕਤੀ ਆਪਣੇ ਆਸ-ਪਾਸ ਸਫ਼ਾਈ ਸਬੰਧੀ ਸ਼ਿਕਾਇਤ ਨੂੰ ਆਪਣੇ ਮੋਬਾਈਲ ਰਾਹੀਂ ਐਪ ਤੇ ਦਰਜ ਕਰਵਾ ਸਕੇ ਜੋ ਇੱਕ ਬਹੁਤ ਵਧੀਆ ਕਾਰਜ ਸਿੱਧ ਹੋਇਆ ਹੈ ਜਿਸ ਤਹਿਤ ਫਿਰੋਜ਼ਪੁਰ ਜ਼ਿਲ੍ਹੇ ਨੂੰ ਪੂਰੇ ਪੰਜਾਬ ਵਿੱਚ ਦੂਸਰਾ ਸਥਾਨ ਪ੍ਰਾਪਤ ਹੋਇਆ ਹੈ। ਉਨ੍ਹਾਂ ਜਿੱਥੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਸਵੱਛਤਾ ਅਭਿਆਨ ਦਾ ਹਿੱਸਾ ਬਣ ਕੇ ਫ਼ਿਰੋਜ਼ਪੁਰ ਨੂੰ ਸਫ਼ਾਈ ਪੱਖੋਂ ਵਧੀਆ ਜ਼ਿਲ੍ਹਾ ਬਣਾਉਣ ਤੇ ਉਨ੍ਹਾਂ ਦਾ ਧੰਨਵਾਦ ਕੀਤਾ, ਉੱਥੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਹੀ ਆਪਣੇ ਘਰਾਂ ਅਤੇ ਆਲੇ-ਦੁਆਲੇ ਸਫਾਈ ਰੱਖਣ ਤਾਂ ਜੋ ਅਗਲੇ ਸਰਵੇਖਣ ਵਿੱਚ ਫਿਰੋਜ਼ਪੁਰ ਜ਼ਿਲ੍ਹੇ ਨੂੰ ਪਹਿਲਾ ਸਥਾਨ ਹਾਸਲ ਹੋ ਸਕੇ।  

Leave a Reply